1ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ ।
2ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ ।
3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ ।
4ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
5ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
6ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
7ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
8ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
9ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
10ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
11ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
12ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
13ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
14ਅਤੇ ਇਸਰਾਏਲ ਨੂੰ ਉਹ ਦੇ ਵਿਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
15ਅਤੇ ਫਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
16ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
19ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
20ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
21ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
22ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ, ਉਹ ਦੀ ਦਯਾ ਸਦਾ ਦੀ ਹੈ,
23ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
24ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
25ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
26ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ ! ।