1ਉੱਥੇ ਬਾਬੁਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ ।
2ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
3ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿਚੋਂ ਸਾਡੇ ਲਈ ਕੋਈ ਗੀਤ ਗਾਓ !
4ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ ?
5ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ, ―
6ਮੇਰੀ ਜੀਭ ਤਾਲੂ ਨਾ ਜਾ ਲੱਗੇ ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ !
7ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
8ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
9ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ ਕੇ ਚੱਟਾਨ ਉੱਤੇ ਪਟਕ ਦੇਵੇ ! ।