1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।
2ਯਹੋਵਾਹ ਨੇ ਸਵਰਗ ਤੋਂ ਆਦਮ ਵੰਸ ਉੱਤੇ ਨਿਗਾਹ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਭਾਲਣ ਵਾਲਾ ਹੈ ਕਿ ਨਹੀਂ ?
3ਉਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ । ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ !
4ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ ?
5ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ ।
6ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ ।
7ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿਕਲੇ ! ਜਦ ਯਹੋਵਾਹ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ !