1ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
2ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ !
3ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ ! ।
4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ !
5ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ । ਸਲਹ ।
6ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ !
7ਹੇ ਪ੍ਰਭੂ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਮੈਂ ਸਿਰ ਨੂੰ ਕੱਜਿਆ ਹੈ !
8ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ ! । ਸਲਹ ।
9ਜਿਹੜੇ ਮੇਰੇ ਆਲੇ ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਨੂੰ ਢੱਕ ਦੇਵੇ !
10ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ !
11ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ !
12ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ ।
13ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ ।