Bible 2 India Mobile
[VER] : [PUNJABI]     [PL]  [PB] 
 <<  Psalms 144 >> 

1ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,

2ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ ।

3ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ ਕੀ, ਜੋ ਉਹ ਦਾ ਖਿਆਲ ਕਰੇਂ ?

4ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ ।

5ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆ ਨਿੱਕਲੇ !

6ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ !

7ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿਚੋਂ ਛੁਡਾ ! ਅਰਥਾਤ ਓਪਰਿਆਂ ਦੇ ਹੱਥੋਂ,

8ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ ।

9ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ ।

10ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ !

11ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ ! ।

12ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ ।

13ਸਾਡੇ ਖਾਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,

14ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,

15ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ !


  Share Facebook  |  Share Twitter

 <<  Psalms 144 >> 


Bible2india.com
© 2010-2025
Help
Dual Panel

Laporan Masalah/Saran