1ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਰਹਿ ਸਕੇਗਾ ? ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾ ?
2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ ।
4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ । ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹਨੂੰ ਘਾਟਾ ਵੀ ਪਵੇ,
5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ ।