Bible 2 India Mobile
[VER] : [PUNJABI]     [PL]  [PB] 
 <<  Psalms 17 >> 

1ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲਾਂ ਤੋਂ ਹੈ ।

2ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ ।

3ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ ।

4ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ ।

5ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ ।

6ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ ।

7ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ ।

8ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,

9ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ ।

10ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ ।

11ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ ।

12ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ ।

13ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,

14ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ । ਉਹ ਬੱਚਿਆ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆ ਲਈ ਛੱਡ ਜਾਂਦੇ ਹਨ ।

15ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ ।


  Share Facebook  |  Share Twitter

 <<  Psalms 17 >> 


Bible2india.com
© 2010-2025
Help
Dual Panel

Laporan Masalah/Saran