Bible 2 India Mobile
[VER] : [PUNJABI]     [PL]  [PB] 
 <<  Psalms 18 >> 

1ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।

2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ ।

3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ ।

4ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ ।

5ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਸਾਹਮਣੇ ਹੋਏ ।

6ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ । ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ ।

7ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ !

8ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ ।

9ਉਸਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਉਹ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨੇਰਾ ਸੀ ।

10ਤਦ ਉਹ ਕਰੂਬੀ ਉੱਤੇ ਚੜ੍ਹ ਕੇ ਉੱਡਿਆ, ਹਾਂ, ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ ।

11ਉਸ ਨੇ ਅਨ੍ਹੇਰੇ ਨੂੰ ਆਪਣਾ ਗੁਪਤ ਸਥਾਨ, ਕਾਲੇ ਜਲਾਂ ਅਤੇ ਅਕਾਸ਼ ਦੀਆਂ ਘਟਾਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ ।

12ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿਚੋਂ ਗੜੇ ਅਤੇ ਅੰਗਿਆਰੇ ਨਿੱਕਲੇ ।

13ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ, ਗੜ੍ਹੇ ਅਤੇ ਅੰਗਿਆਰੇ ।

14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿੰਨ-ਭਿੰਨ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ ।

15ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ ।

16ਉਸ ਨੇ ਉੱਪਰੋਂ ਹੱਥ ਕੱਢ ਕੇ ਮੈਨੂੰ ਲੈ ਲਿਆ ਅਤੇ ਮੈਨੂੰ ਪਾਣੀ ਦੇ ਹੜਾਂ ਵਿਚੋਂ ਕੱਢਿਆ ।

17ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਓਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ ।

18ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਸਹਾਰਾ ਸੀ ।

19ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ ।

20ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,

21ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ ।

22ਉਹ ਦੇ ਸਾਰੇ ਨਿਆਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ ।

23ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ ।

24ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ ।

25ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਏਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਏਂਗਾ ।

26ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਏਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਏਂਗਾ ।

27ਤੂੰ ਦੁੱਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਆਂ ਕਰੇਂਗਾ ।

28ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ ।

29ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜੱਥੇ ਦੇ ਵਿਚੋਂ ਦੀ ਭੱਜ ਸਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸਕਦਾ ਹਾਂ ।

30ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ ।

31ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ ?

32ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ ।

33ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ ।

34ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਉਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੱਖ ਝੁਕਾ ਦਿੰਦੀਆਂ ਹਨ ।

35ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ ।

36ਤੂੰ ਮੇਰੇ ਹੇਠ ਮੇਰੇ ਕਦਮਾਂ ਨੂੰ ਵਧਾਇਆ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ ।

37ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ ।

38ਮੈਂ ਉਨ੍ਹਾਂ ਨੂੰ ਅਜਿਹਾ ਫੰਡਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ ।

39ਤੂੰ ਯੁੱਧ ਦੇ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ ।

40ਤੂੰ ਮੇਰੇ ਵਿਰੋਧੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ ।

41ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਅੱਗੇ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ।

42ਫੇਰ ਮੈਂ ਉਹਨਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ ।

43ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾ ਲੋਕਾਂ ਨੂੰ ਮੈਂ ਨਹੀਂ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ ।

44ਸੁਣਦਿਆਂ ਸਾਰ ਉਹ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ ।

45ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿਚੋਂ ਥਰਥਰਾਉਂਦੇ ਹੋਏ ਨਿੱਕਲੇ ।

46ਯਹੋਵਾਹ ਜਿਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ !

47ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ,

48ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ ।

49ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ ।

50ਉਹ ਆਪਣੇ ਪਾਤਸ਼ਾਹ ਨੂੰ ਵੱਡੇ ਬਚਾਓ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ ।


  Share Facebook  |  Share Twitter

 <<  Psalms 18 >> 


Bible2india.com
© 2010-2025
Help
Dual Panel

Laporan Masalah/Saran