Bible 2 India Mobile
[VER] : [PUNJABI]     [PL]  [PB] 
 <<  Psalms 19 >> 

1ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ ।

2ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ ।

3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ ।

4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਗੂੰਜ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ । ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,

5ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ ।

6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ ।

7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ ।

8ਯਹੋਵਾਹ ਦੇ ਫਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ ।

9ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ ।

10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ ।

11ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ ।

12ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,

13ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ ।

14ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ ।


  Share Facebook  |  Share Twitter

 <<  Psalms 19 >> 


Bible2india.com
© 2010-2025
Help
Dual Panel

Laporan Masalah/Saran