1ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ ।
2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ । ਸਲਹ ।
4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ ।
5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ । ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ ।
6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ ।
7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
8ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ ।
9ਹੇ ਯਹੋਵਾਹ, ਬਚਾ ਲੈ ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ !