1ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੇ ਬਚਾਓ ਵਿੱਚ ਬਹੁਤ ਮਗਨ ਹੋਵੇਗਾ !
2ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਬੁੱਲਾਂ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ । ਸਲਹ ।
3ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਅੱਗਲ ਵਾਂਢੀ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ ।
4ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਅਨੰਤਕਾਲ ਤੱਕ ਉਮਰ ਦਾ ਵਾਧਾ ਵੀ ।
5ਤੇਰੇ ਬਚਾਓ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ ।
6ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
7ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਡਾਲੇਗਾ ।
8ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
9ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ ।
10ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦਾ ਵੰਸ ਆਦਮੀ ਦੇ ਵੰਸ ਦੇ ਵਿਚੋਂ ਨਾਸ ਕਰੇਂਗਾ,
11ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਪੂਰਾ ਨਾ ਕਰ ਸਕੇ,
12ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਬਾਣ ਚਿੱਲੇ ਚੜਾ ਦੇਵੇਂਗਾ ।
13ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ ।