1ਹੇ ਯਹੋਵਾਹ, ਮੈਂ ਤੈਂਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ ।
2ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ ।
3ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ ।
4ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
5ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ।
6ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ ।
7ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ ।
8ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ ।
9ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ ।