1ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ ।
2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸਦਾ ਬਚਾਓ ਹੈ ਨਹੀਂ । ਸਲਹ ।
3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ ।
4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜ ਤੋਂ ਮੈਨੂੰ ਉੱਤਰ ਦਿੰਦਾ ਹੈ । ਸਲਹ ।
5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ ।
6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ ।
7ਹੇ ਯਹੋਵਾਹ, ਉੱਠ ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ ।
8ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ । ਸਲਹ ।