Bible 2 India Mobile
[VER] : [PUNJABI]     [PL]  [PB] 
 <<  Psalms 36 >> 

1ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ,- ਉਹ ਦੀਆ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,

2ਕਿਉਂ ਜੋ ਉਹ ਆਪਣੀਆ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ ।

3ਉਹ ਦੇ ਮੂੰਹ ਦੀਆ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ ।

4ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ।

5ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ ।

6ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ !

7ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ ।

8ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,

9ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ ।

10ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ ।

11ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ ।

12ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉਠ ਸਕਣਗੇ ।


  Share Facebook  |  Share Twitter

 <<  Psalms 36 >> 


Bible2india.com
© 2010-2025
Help
Dual Panel

Laporan Masalah/Saran