Bible 2 India Mobile
[VER] : [PUNJABI]     [PL]  [PB] 
 <<  Psalms 47 >> 

1ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,

2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ !

3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ ।

4ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ । ਸਲਹ ।

5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।

6ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ !

7ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ !

8ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ ।

9ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ । ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ !


  Share Facebook  |  Share Twitter

 <<  Psalms 47 >> 


Bible2india.com
© 2010-2025
Help
Dual Panel

Laporan Masalah/Saran