1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।
2ਪਰਮੇਸ਼ੁਰ ਨੇ ਸਵਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜੀ ਹੈ ਜਾਂ ਨਹੀਂ ?
3ਓਹ ਸੱਭੇ ਕੁਰਾਹੇ ਪੈ ਗਏ ਹਨ, ਓਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ !
4ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ ?
5ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ ਜਿੱਥੇ ਕੋਈ ਭੈ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ ।
6ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ ਬਾਗ ਅਤੇ ਇਸਰਾਏਲ ਅਨੰਦ ਹੋਵੇਗਾ ।