Bible 2 India Mobile
[VER] : [PUNJABI]     [PL]  [PB] 
 <<  Psalms 54 >> 

1ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ !

2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,

3ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁੱਖ ਨਹੀਂ ਰੱਖਿਆ । ਸਲਹ ।

4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦੇ ਸੰਭਾਲੂਆਂ ਵਿਚੋਂ ਹੈ ।

5ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ !

6ਖੁਸ਼ੀ ਦੀ ਭੇਤ ਮੈਂ ਤੇਰੇ ਲਈ ਚੜਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ ।

7ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ !


  Share Facebook  |  Share Twitter

 <<  Psalms 54 >> 


Bible2india.com
© 2010-2025
Help
Dual Panel

Laporan Masalah/Saran