Bible 2 India Mobile
[VER] : [PUNJABI]     [PL]  [PB] 
 <<  Psalms 56 >> 

1ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ !

2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ ।

3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ ।

4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ ?

5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ ।

6ਓਹ ਸਾਰੇ ਇਕੱਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ ।

7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ !

8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ ? ।

9ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ ।

10ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ ।

11ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ ?

12ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,

13ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁੱਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ ?


  Share Facebook  |  Share Twitter

 <<  Psalms 56 >> 


Bible2india.com
© 2010-2025
Help
Dual Panel

Laporan Masalah/Saran