1ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
2ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ,ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁੱਝ ਪੂਰਿਆਂ ਕਰਦਾ ਹੈ ।
3ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ,ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ । ਸਲਹ । ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ ।
4ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ,ਜਿੰਨਾ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ ।
5ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ !
6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ,ਮੇਰੀ ਜਾਨ ਝੁੱਕ ਗਈ ਹੈ । ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ । ਸਲਹ ।
7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈ ਗਾਵਾਂਗਾ, ਮੈ ਭਜਨ ਕੀਰਤਨ ਕਰਾਂਗਾ !
8ਹੇ ਮੇਰੀ ਮਹਿਮਾ, ਜਾਗ ! ਹੇ ਸਤਾਰ ਤੇ ਬਰਬਤ, ਜਾਗੋ ! ਮੈ ਫਜ਼ਰ ਨੂੰ ਵੀ ਜਗਾ ਦਿਆਂਗਾ !
9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੋਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ !
10ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ ।
11ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ !