1ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
2ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ !
3ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ !
4ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ । ਸਲਹ ।
5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ ।
6ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿਚੋਂ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ ।
7ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ ! । ਸਲਹ ।
8ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ ।
10ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ ।
11ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ !
12ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ ।
13ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨੀਆ ।
15ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ ਮੋਟੇ ਪਸੂਆਂ ਨੂੰ ਛੱਤਰਿਆਂ ਦੀ ਧੂਪ ਨਾਲ ਚੜਾਵਾਂਗਾ । ਸਲਹ ।
16ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁੱਝ ਕੀਤਾ ਹੈ ।
17ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ ।
18ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਨਾ ਸੁਣਦਾ ।
19ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ ।
20ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ ।