1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ । ਸਲਹ ।
2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ ।
3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ !
4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ । ਸਲਹ ।
5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ !
6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ ।
7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ ! ।