Bible 2 India Mobile
[VER] : [PUNJABI]     [PL]  [PB] 
 <<  Psalms 79 >> 

1ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ ।

2ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆ ਨੂੰ ਖਾਣ ਲਈ ਦਿੱਤਾ ।

3ਓਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ ।

4ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ ।

5ਹੇ ਯਹੋਵਾਹ, ਕਦ ਤੱਕ ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ ?

6ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ ।

7ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ ।

8ਸਾਡੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ !

9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ ।

10ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ !

11ਗ਼ੁਲਾਮ ਦੀ ਧਾਹ ਤੇਰੇ ਸਨਮੁੱਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,

12ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪ !

13ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ ।


  Share Facebook  |  Share Twitter

 <<  Psalms 79 >> 


Bible2india.com
© 2010-2025
Help
Dual Panel

Laporan Masalah/Saran