Bible 2 India Mobile
[VER] : [PUNJABI]     [PL]  [PB] 
 <<  Psalms 80 >> 

1ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ !

2ਇਫਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ !

3ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।

4ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ ?

5ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ ।

6ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ ।

7ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।

8ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ ।

9ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ ।

10ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ ।

11ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ ।

12ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ ?

13ਜੰਗਲੀ ਸੂਰ ਉਹ ਨੂੰ ਉਜੜਦਾ ਹੈ, ਅਤੇ ਰੜ੍ਹ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ ।

14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,

15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ ।

16ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ ।

17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ ।

18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜੀਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ ।

19ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ ! ।


  Share Facebook  |  Share Twitter

 <<  Psalms 80 >> 


Bible2india.com
© 2010-2025
Help
Dual Panel

Laporan Masalah/Saran