Bible 2 India Mobile
[VER] : [PUNJABI]     [PL]  [PB] 
 <<  Psalms 81 >> 

1ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ !

2ਕੋਈ ਭਜਨ ਛੇੜੋ, ਅਤੇ ਡੱਫ, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ ।

3ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ ।

4ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ ।

5ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ । ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ, —

6ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ ।

7ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ । ਸਲਹ ।

8ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ ! ।

9ਤੇਰੇ ਵਿੱਚ ਕੋਈ ਓਪਰਾ ਦਿਓਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦਿਓਤੇ ਅੱਗੇ ਮੱਥਾ ਟੇਕੀਂ !

10ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ ।

11ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,

12ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ ।

13ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ !

14ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ !

15ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,

16ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਤ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ ! ।


  Share Facebook  |  Share Twitter

 <<  Psalms 81 >> 


Bible2india.com
© 2010-2025
Help
Dual Panel

Laporan Masalah/Saran