1ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ !
2ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ !
3ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ ।
4ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ !
5ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਜੈ, ―
6ਅਦੋਮ ਦੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ,
7ਗਬਾਲ, ਅੰਮੋਨ ਅਤੇ ਅਮਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
8ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ । ਸਲਹ ।
9ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ !
10ਏਨ- ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ ।
11ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਗੂੰ ਕਰ,
12ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ ! ।
13ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ ।
14ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15ਤਿਵੇਂ ਤੂੰ ਆਪਣੇ ਤੁਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ !
16ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ ।
17ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ,
18ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।