1ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ ।
2ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ । ਸਲਹ ।
3ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ ।
4ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ !
5ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ ? ਕੀ ਤੂੰ ਪੀੜ੍ਹੀਓ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ ?
6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ ?
7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼ ! ।
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ ।
9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ !
10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ ।
11ਸਚਿਆਈ ਧਰਤੀ ਵਿਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ ।
12ਫੇਰ ਯਹੋਵਾਹ ਉੱਤਮ ਪਦਾਰਥ ਬਖਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ ।
13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ ।