1ਉਹ ਦੇ ਨੀਂਹ ਪਵਿੱਤਰ ਪਹਾੜ ਹੈ ।
2ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ ।
3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ ! । ਸਲਹ ।
4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ ।
5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ ।
6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆ । ਸਲਹ ।
7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇਂ ਤੇਰੇ ਵਿਚੋਂ ਹਨ ।