1ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ ।
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁਕਾ !
3ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ ।
4ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ ।
5ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਈਆਂ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ ।
6ਤੂੰ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ ।
7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ । ਸਲਹ ।
8ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ !
9ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ ।
10ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾ ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ? । ਸਲਹ ।
11ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ ?
12ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ ?
13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ ?
14ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ ?
15ਮੈਂ ਜਵਾਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ ।
16ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ ।
17ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ ।
18ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ ! ।