Bible 2 India Mobile
[VER] : [PUNJABI]     [PL]  [PB] 
 <<  Psalms 90 >> 

1ਹੇ ਪ੍ਰਭੂ, ਪੀੜ੍ਹੀਓ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ ।

2ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।

3ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ !

4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ ।

5ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ ।

6ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ ।

7ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ ।

8ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ ।

9ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ ।

10ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦੀ ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ ।

11ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈ ?

12ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਕਿ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ ।

13ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੱਕ ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ !

14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ ।

15ਸਾਨੂੰ ਉੰਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ ।

16ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ ।

17ਪ੍ਰਭੂ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ ।


  Share Facebook  |  Share Twitter

 <<  Psalms 90 >> 


Bible2india.com
© 2010-2025
Help
Dual Panel

Laporan Masalah/Saran