Bible 2 India Mobile
[VER] : [PUNJABI]     [PL]  [PB] 
 <<  Psalms 91 >> 

1ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।

2ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ ।

3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ ।

4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।

5ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,

6ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ ।

7ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ ।

8ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ ।

9ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, — ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ ।

10ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ ।

11ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ ।

12ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ ।

13ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ ।

14ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ ।

15ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

16ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ ।


  Share Facebook  |  Share Twitter

 <<  Psalms 91 >> 


Bible2india.com
© 2010-2025
Help
Dual Panel

Laporan Masalah/Saran