1ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
2ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ ।
3ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
4ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉੱਚਾਈ ਵਿੱਚ ਪ੍ਰਤਾਪੀ ਹੈ ।
5ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ ।