Bible 2 India Mobile
[VER] : [PUNJABI]     [PL]  [PB] 
 <<  Psalms 94 >> 

1ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !

2ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ !

3ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ ?

4ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ !

5ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ ।

6ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,

7ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁੱਝ ਪਰਵਾ ਨਾ ਕਰੂੰਗਾ !

8ਹੇ ਪਸੂ ਵੱਤ ਲੋਕੋ, ਸਮਝੋ ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ ?

9ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ ?

10ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ ?

11ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਓਹ ਅਵਿਰਥੀਆਂ ਹਨ ।

12ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ !

13ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ ।

14ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ ।

15ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ ।

16ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ ?

17ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ ।

18ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮ੍ਹਾਲਦੀ ਸੀ ।

19ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ ।

20ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ ?

21ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ ।

22ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,

23ਅਤੇ ਉਹ ਉਨ੍ਹਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ ! ।


  Share Facebook  |  Share Twitter

 <<  Psalms 94 >> 


Bible2india.com
© 2010-2025
Help
Dual Panel

Laporan Masalah/Saran