1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ !
2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ !
3ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ ।
6ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ !
7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ । ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ !
8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
9ਜਦ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ ।
10ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਕਿ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,
11ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਏਹ ਮੇਰੇ ਆਰਾਮ ਵਿੱਚ ਨਾ ਵੜਨਗੇ ।