Bible 2 India Mobile
[VER] : [PUNJABI]     [PL]  [PB] 
 <<  Psalms 97 >> 

1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ !

2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ ।

3ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ ।

4ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ !

5ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਗੂੰ ਪੰਘਰ ਜਾਂਦੇ ਹਨ ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ !

6ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ ।

7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਤੇ ਉਹ ਨੂੰ ਮੱਥਾ ਟੇਕਣ !

8ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ ।

9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ !

10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ ।

11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ ।

12ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ ! ।


  Share Facebook  |  Share Twitter

 <<  Psalms 97 >> 


Bible2india.com
© 2010-2025
Help
Dual Panel

Laporan Masalah/Saran