Bible 2 India Mobile
[VER] : [PUNJABI]     [PL]  [PB] 
 <<  Psalms 98 >> 

1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫਤਿਹ ਪਾਈ ਹੈ ।

2ਯਹੋਵਾਹ ਨੇ ਆਪਣੀ ਫਤਿਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ ।

3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫਤਿਹ ਨੂੰ ਡਿੱਠਾ ਹੈ ।

4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,

5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ

6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ ।

7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ ।

8ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,

9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।


  Share Facebook  |  Share Twitter

 <<  Psalms 98 >> 


Bible2india.com
© 2010-2025
Help
Dual Panel

Laporan Masalah/Saran