Bible 2 India Mobile
[VER] : [PUNJABI]     [PL]  [PB] 
 <<  Ecclesiastes 11 >> 

1ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ ।

2ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ ।

3ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ ।

4ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ ।

5ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ ।

6ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ ।

7ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ ।

8ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ !

9ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।

10ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ !


  Share Facebook  |  Share Twitter

 <<  Ecclesiastes 11 >> 


Bible2india.com
© 2010-2025
Help
Dual Panel

Laporan Masalah/Saran