Bible 2 India Mobile
[VER] : [PUNJABI]     [PL]  [PB] 
 <<  Revelation 18 >> 

1ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ ।

2ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ ।

3ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਂਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।

4ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ !

5ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ ।

6ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।

7ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ !

8ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ !

9ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ ।

10ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ !

11ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ ।

12ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ

13ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਂਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ ।

14ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ !

15ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ,

16ਹਾਏ ਹਾਏ, ਇਸ ਵੱਡੀ ਨਗਰੀ ਨੂੰ ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,

17ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ ! । ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ ।

18ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ ?

19ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ !

20ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !

21ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ !

22ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ । ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,

23ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,

24ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ !


  Share Facebook  |  Share Twitter

 <<  Revelation 18 >> 


Bible2india.com
© 2010-2025
Help
Dual Panel

Laporan Masalah/Saran