Bible 2 India Mobile
[VER] : [PUNJABI]     [PL]  [PB] 
 <<  James 5 >> 

1ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !

2ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ ।

3ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ । ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ ।

4ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !

5ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ । ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ !

6ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।

7ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ ।

8ਤੁਸੀਂ ਵੀ ਧੀਰਜ ਕਰੋ । ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ ।

9ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ । ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ !

10ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।

11ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ । ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ ।

12ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ ।

13ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ ? ਤਾਂ ਉਹ ਪ੍ਰਾਰਥਨਾ ਕਰੇ । ਜੇ ਕੋਈ ਅਨੰਦ ਹੈ ? ਤਾਂ ਉਹ ਭਜ਼ਨ ਗਾਵੇ ।

14ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ

15ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ ।

16ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ । ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ ।

17ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ ।

18ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫ਼ਲ ਉਗਾਏ ।

19ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ ।

20ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ ।


  Share Facebook  |  Share Twitter

 <<  James 5 >> 


Bible2india.com
© 2010-2025
Help
Dual Panel

Laporan Masalah/Saran