Bible 2 India Mobile
[VER] : [PUNJABI]     [PL]  [PB] 
 <<  Ezekiel 2 >> 

1ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ !

2ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ।

3ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ । ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ ।

4ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ । ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ । ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ

5ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ ।

6ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ ।

7ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ ।

8ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ । ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁੱਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ !

9ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ ।

10ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ ।


  Share Facebook  |  Share Twitter

 <<  Ezekiel 2 >> 


Bible2india.com
© 2010-2025
Help
Dual Panel

Laporan Masalah/Saran