Bible 2 India Mobile
[VER] : [PUNJABI]     [PL]  [PB] 
 <<  Isaiah 20 >> 

1ਜਿਸ ਸਾਲ ਅੱਸ਼ੂਰ ਦੇ ਰਾਜੇ ਸਰਗੋਨ ਦੇ ਹੁਕਮ ਨਾਲ ਉਸਦਾ ਸੈਨਾਪਤੀ ਅਸ਼ਦੋਦ ਨੂੰ ਆਇਆ ਅਤੇ ਉਹ ਦੇ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ ।

2ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾਹ, ਤੱਪੜ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ । ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਨੰਗਾ ਹੋ ਕੇ ਤੇ ਨੰਗੀ ਪੈਰੀਂ ਫਿਰਦਾ ਰਿਹਾ ।

3ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ

4ਉਸੇ ਤਰਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ ।

5ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ ।

6ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ ! ਤਾਂ ਹੁਣ ਅਸੀਂ ਕਿਵੇਂ ਬਚਾਂਗੇ ?


  Share Facebook  |  Share Twitter

 <<  Isaiah 20 >> 


Bible2india.com
© 2010-2025
Help
Dual Panel

Laporan Masalah/Saran