Bible 2 India Mobile
[VER] : [PUNJABI]     [PL]  [PB] 
 <<  Isaiah 27 >> 

1ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ ।

2ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ, ਲਈ ਮਿੱਠਾ ਗੀਤ ਗਾਇਓ !

3ਮੈਂ ਯਹੋਵਾਹ ਉਹ ਦਾ ਰਾਖਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ ।

4ਮੈਨੂੰ ਗੁੱਸਾ ਨਹੀਂ । ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ ।

5ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ ।

6ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ ।

7ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ ?

8ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ ।

9ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ ।

10ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ ।

11ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।

12ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।

13ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ ।


  Share Facebook  |  Share Twitter

 <<  Isaiah 27 >> 


Bible2india.com
© 2010-2025
Help
Dual Panel

Laporan Masalah/Saran