Bible 2 India Mobile
[VER] : [PUNJABI]     [PL]  [PB] 
 <<  Isaiah 31 >> 

1ਹਾਇ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ ।

2ਪਰ ਉਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ ।

3ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ ।

4ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲੇ ਤੋਂ ਘਬਰਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ ।

5ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ ।

6ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ ।

7ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ ।

8ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ ।

9ਉਹ ਦੀ ਚਟਾਨ ਭੈ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ ।


  Share Facebook  |  Share Twitter

 <<  Isaiah 31 >> 


Bible2india.com
© 2010-2025
Help
Dual Panel

Laporan Masalah/Saran