Bible 2 India Mobile
[VER] : [PUNJABI]     [PL]  [PB] 
 <<  Isaiah 56 >> 

1ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ ।

2ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ ।

3ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ ।

4ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,

5ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ । ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ ।

6ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜ੍ਹੀ ਰੱਖਦਾ ਹੈ,

7ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਹਾੜ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ ।

8ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ ।

9ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ ! ਖਾਣ ਲਈ ਆ ਜਾਓ !

10ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।

11ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।

12ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ ।


  Share Facebook  |  Share Twitter

 <<  Isaiah 56 >> 


Bible2india.com
© 2010-2025
Help
Dual Panel

Laporan Masalah/Saran