Bible 2 India Mobile
[VER] : [PUNJABI]     [PL]  [PB] 
 <<  Joshua 3 >> 

1ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ

2ਇਸ ਤਰ੍ਹਾਂ ਹੋਇਆ ਕਿ ਤਿੰਨ ਦਿਨਾਂ ਦੇ ਪਿੱਛੋਂ ਅਧਿਕਾਰੀ ਡੇਰੇ ਦੇ ਵਿਚਕਾਰ ਦੀ ਲੰਘੇ ।

3ਉਹਨਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਸਥਾਨ ਤੋਂ ਕੂਚ ਕਰ ਕੇ ਉਹ ਦੇ ਪਿਛੇ ਪਿਛੇ ਚੱਲਿਓ ।

4ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ ।

5ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਕਿ ਆਪਣੇ ਆਪ ਨੂੰ ਪਵਿੱਤਰ ਕਰੋ, ਕਿਉਂ ਜੋ ਕੱਲ ਯਹੋਵਾਹ ਤੁਹਾਡੇ ਵਿੱਚ ਅਦਭੁਤ ਕੰਮ ਕਰੇਗਾ ।

6ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ ।

7ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ ।

8ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ ।

9ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ

10ਤਾਂ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿਚੋਂ ਜ਼ਰੂਰ ਬਾਹਰ ਕੱਢ ਦੇਵੇਗਾ ।

11ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ ।

12ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ ।

13ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ ।

14ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ ।

15ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ ।

16ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਹੀ ਪਾਰ ਲੰਘੇ ।

17ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ ।


  Share Facebook  |  Share Twitter

 <<  Joshua 3 >> 


Bible2india.com
© 2010-2025
Help
Dual Panel

Laporan Masalah/Saran