Bible 2 India Mobile
[VER] : [PUNJABI]     [PL]  [PB] 
 <<  Zechariah 10 >> 

1ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ ।

2ਤਰਾਫੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ ।

3ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ ।

4ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ ।

5ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ ।

6ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ ।

7ਅਫਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ ।

8ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ ।

9ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ ।

10ਮੈਂ ਉਹਨਾਂ ਨੂੰ ਮਿਸਰ ਦੇਸ ਵਿਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਓਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ ।

11ਉਹ ਬਿਪਤਾ ਦੇ ਸਮੁੰਦਰ ਵਿਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ ।

12ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ ।


  Share Facebook  |  Share Twitter

 <<  Zechariah 10 >> 


Bible2india.com
© 2010-2025
Help
Dual Panel

Laporan Masalah/Saran