Bible 2 India Mobile
[VER] : [PUNJABI]     [PL]  [PB] 
 <<  Zechariah 12 >> 

1ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ । ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ ।

2ਵੇਖ, ਮੈਂ ਯਰੂਸ਼ਲਮ ਨੂੰ ਆਲੇ ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ ।

3ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ । ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ ।

4ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ ।

5ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ ।

6ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲ੍ਹੀਆਂ ਵਿੱਚ ਅੱਗ ਦੀ ਮਸਾਲ ਵਾਂਗੂੰ ਠਹਿਰਾਵਾਂਗਾ । ਉਹ ਸੱਜੇ ਖੱਬੇ ਅਤੇ ਆਲੇ ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ ।

7ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ ।

8ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ ।

9ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ ।

10ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।

11ਉਸ ਦਿਨ ਯਰੂਸ਼ਲਮ ਵਿੱਚ ਹਦਦਰਮੋਨ ਦੇ ਸੋਗ ਵਰਗਾ ਵੱਡਾ ਸੋਗ ਹੋਵੇਗਾ, ਜਿਹੜਾ ਮਗਿੱਦੋ ਦੀ ਘਾਟੀ ਵਿੱਚ ਹੋਇਆ ਸੀ ।

12ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ,

13ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ

14ਸਾਰੇ ਬਾਕੀ ਪਰਿਵਾਰ, ਪਰਿਵਾਰਾਂ ਦੇ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ।


  Share Facebook  |  Share Twitter

 <<  Zechariah 12 >> 


Bible2india.com
© 2010-2025
Help
Dual Panel

Laporan Masalah/Saran